Dpro Patiala (@dpropatiala)

1 weeks ago

ਸਵੀਪ ਪ੍ਰੋਜੈਕਟ ਤਹਿਤ ਵੋਟਰ ਜਾਗਰੂਕਤਾ ਲਈ ਕਰਵਾਏ ਜਾ ਰਹੇ ਹਨ ਅੰਤਰ ਜ਼ਿਲ੍ਹਾ ਆਨਲਾਈਨ ਮੁਕਾਬਲੇ : ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵਿਦਿਆਰਥੀਆਂ ਵੱਲੋਂ ਪੋਸਟਰ, ਸਲੋਗਨ, ਲੇਖ  ਲਿਖ ਕੇ ਦਿੱਤਾ ਜਾ ਰਿਹਾ ਵੋਟਰ ਜਾਗਰੂਕਤਾ ਦਾ ਸੁਨੇਹਾ ਪਟਿਆਲਾ, 2 ਅਗਸਤ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜ਼ਿਲ੍ਹਾ ਚੋਣ ਅਫ਼ਸਰ  ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਵਿੱਚ ਵੋਟਰ ਸਾਖਰਤਾ ਕਲੱਬਾਂ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਵੋਟਾਂ ਦੀ ਆਨਲਾਈਨ ਵਿਧੀ ਰਾਹੀਂ ਰਜਿਸਟਰੇਸ਼ਨ ਕਰਵਾਉਣ ਲਈ ਉਪਰਾਲੇ ਸ਼ੁਰੂ ਕੀਤੇ ਗਏ ਹਨ। ਪਟਿਆਲਾ ਜ਼ਿਲ੍ਹੇ ਦੇ ਸਵੀਪ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲ੍ਹੇ ਦੀਆਂ ਸਮੂਹ ਯੂਨੀਵਰਸਿਟੀਆਂ /ਕਾਲਜਾਂ ਅਤੇ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਕਲੱਬ ਅਤੇ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਦੌਰਾਨ ਵੈਬੀਨਾਰ ਆਯੋਜਿਤ ਕਰਕੇ, ਆਨਲਾਈਨ ਪੋਸਟਰ, ਸਲੋਗਨ ਅਤੇ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਵਰਗ ਵਿੱਚ ਲੋਕਤੰਤਰਿਕ ਰੁਚੀਆਂ ਨੂੰ ਪੈਦਾ ਕਰਦੇ ਹੋਏ ਆਨਲਾਈਨ ਵਿਧੀ ਰਾਹੀਂ ਨਵੀਆਂ ਵੋਟਾਂ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵੋਟਰ ਜਾਗਰੂਕਤਾ ਕਲੱਬਾਂ ਰਾਹੀਂ ਭਵਿੱਖ ਦੇ ਵੋਟਰਾਂ ਨੂੰ ਰੋਚਕ ਮੁਕਾਬਲੇ ਕਰਵਾ ਕੇ ਸੰਵਿਧਾਨਕ ਪ੍ਰਕ੍ਰਿਆ ਅਤੇ ਈ ਵੀ ਐਮ ਅਤੇ ਵੀ ਵੀ ਪੈਟ  ਮਸ਼ੀਨਾਂ ਸਬੰਧੀ ਜਾਗਰੂਕ ਕਰਵਾਇਆ ਜਾਵੇਗਾ।  ਇਸੇ ਤਰ੍ਹਾਂ ਹੀ ਬੀ ਐਲ ਓ ਪੱਧਰ ਉਪਰ ਪਿੰਡ ਪਿੰਡ ਚੋਣ ਪਾਠਸ਼ਾਲਾ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੱਬਾਂ ਦੇ ਗਠਨ ਦਾ ਮੁੱਖ ਮਕਸਦ ਨੌਜਵਾਨਾਂ, ਇਸਤਰੀ ਵੋਟਰਾਂ ਵਿਕਲਾਂਗ ਜਨ ਅਤੇ ਟਰਾਂਸ ਜੈਂਡਰ ਵੋਟਰਾਂ ਦੀ ਚੋਣ ਅਮਲ ਵਿੱਚ ਭਾਗੀਦਾਰੀ ਦਰ ਨੂੰਵਧਾਉਣਾ ਹੈ। ਵਿਦਿਆਰਥੀਆਂ ਦੇ ਸਮੇਂ ਦੀ ਸੁਚੱਜੀ ਵਰਤੋਂ ਕਰਨ ਲਈ ਪਟਿਆਲਾ ਅਤੇ ਸੰਗਰੂਰ ਦੇ ਕਾਲਜਾਂ ਵੱਲੋਂ ਆਨਲਾਈਨ ਅੰਤਰ ਕਾਲਜ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਦਿਆਰਥੀਆਂ ਵੱਲੋਂ ਵੱਧ ਚੜਕੇ ਹਿੱਸਾ ਲਿਆ ਜਾ ਰਿਹਾ ਹੈ। ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆ ਕਨਵੀਨਰ ਪ੍ਰੋ. ਨਵਨੀਤ ਜੇਜੀ ਨੇ ਦੱਸਿਆ ਕਿ 11 ਜੁਲਾਈ ਤੋਂ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ 'ਚ ਸਰਕਾਰੀ  ਸਟੇਟ ਕਾਲਜ ਪਟਿਆਲਾ, ਸਰਕਾਰੀ ਰਣਬੀਰ ਕਾਲਜ ਸੰਗਰੂਰ, ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਦੇ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ, ਸਲੋਗਨ ਅਤੇ ਕੋਲਾਜ਼ ਮੇਕਿੰਗ ਮੁਕਾਬਲਿਆਂ 'ਚ ਹਿੱਸਾ ਲਿਆ ਜਾ ਰਿਹਾ ਹੈ। ਵਿਕਲਾਂਗ ਜਨ ਵੋਟਰਾਂ ਅਤੇ ਟਰਾਂਸ ਜੈਂਡਰ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਟਿਵਾਣਾ ਵੱਲੋਂ ਆਪਣੇ ਵਿਭਾਗ ਰਾਹੀਂ ਆਨਲਾਈਨ ਵਿਧੀ ਰਾਹੀਂ ਕਾਰਜ ਆਰੰਭੇ ਗਏ ਹਨ। #sveep #vote #slogan #india #punjab #patiala

0 comments